Punjabi Sufi Poet #01 - What Is Sufism ?
PRINCESTAN PRINCESTAN
859 subscribers
60 views
3

 Published On Jan 13, 2022

ਸੂਫ਼ੀਵਾਦ ਜਾਂ ਤਸੱਵੁਫ਼ ਇਸਲਾਮ ਦਾ ਇੱਕ ਰਹੱਸਵਾਦੀ ਸੰਪਰਦਾ ਹੈ। ਇਸਦੇ ਪੈਰੋਕਾਰਾਂ ਨੂੰ ਸੂਫ਼ੀ ਕਹਿੰਦੇ ਹਨ। ਇਹ ਈਸ਼ਵਰ ਦੀ ਉਪਾਸਨਾ ਪ੍ਰੇਮੀ ਅਤੇ ਪ੍ਰੇਮਿਕਾ ਦੇ ਰੂਪ ਵਿੱਚ ਕਰਦੇ ਹਨ। ਇਹ ਸੂਫ਼ੀ ਬਾਦਸ਼ਾਹਾਂ ਕੋਲੋਂ ਦਾਨ-ਉਪਹਾਰ ਸਵੀਕਾਰ ਨਹੀਂ ਕਰਦੇ ਸਨ ਅਤੇ ਸਾਦਾ ਜੀਵਨ ਗੁਜ਼ਾਰਨਾ ਪਸੰਦ ਕਰਦੇ ਸਨ।
ਇਨ੍ਹਾਂ ਦੇ ਕਈ ਘਰਾਣੇ ਹਨ ਜਿਨ੍ਹਾਂ ਵਿੱਚ ਚਿਸ਼ਤੀ,ਸੁਹਰਾਵਰਦੀ, ਨਕਸ਼ਬੰਦੀ, ਕਾਦਰੀ,ਮਲਾਮਤੀ, ਅਤੇ ਕਲੰਦਰੀਆ ਪ੍ਰਮੁੱਖ ਹਨ। ਸੂਫ਼ੀਆਂ ਨੂੰ ਦਰਵੇਸ਼ ਵੀ ਕਿਹਾ ਜਾਂਦਾ ਹੈ।

ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ।

ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ।

ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ. ਵਿੱਚ ਸ਼ੇਖ ਫ਼ਰੀਦ ਦੇ ਜਨਮ ਨਾਲ ਸੂਫ਼ੀਵਾਦ ਵਿੱਚ ਹੋਰ ਪਕਿਆਈ ਆ ਜਾਂਦੀ ਹੈ। ਸ਼ੇਖ ਫ਼ਰੀਦ ਅਤੇ ਇਸ ਤੋਂ ਬਾਅਦ ਹੋਣ ਵਾਲੇ ਸੂਫ਼ੀ ਕਵੀਆਂ ਨੇ ਸਾਦਗੀ, ਨਿਮਰਤਾ, ਰੱਬ ਦੀ ਰਜ਼ਾ ਵਿੱਚ ਰਹਿਣ, ਆਪਣੇ ਗੁਰੂ ਦੇ ਦੱਸੇ ਰਾਹਾਂ ਤੇ ਚੱਲਣ ਦਾ ਜ਼ਿਕਰ ਆਪਣੀ ਬਾਣੀ ਜਾਂ ਸ਼ਾਇਰੀ ਵਿੱਚ ਕੀਤਾ।

show more

Share/Embed