Daily Hukamnama Sri Darbar Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
Avtar Manak Avtar Manak
2.3K subscribers
141 views
14

 Published On Sep 21, 2024

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-807, 22 ਸਤੰਬਰ 2024

ਬਿਲਾਵਲੁ ਮਹਲਾ ੫ ॥

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ।

ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥

ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ਰਹਾਉ॥

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥

ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ,

ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ।

ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥ २॥१२॥३०॥

ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ॥੨॥੧੨॥੩੦॥

show more

Share/Embed